Números 4
GL_PUNJABI vs ARIB
ARIB Almeida Revisada Imprensa Bíblica
1 ਕਹਾਥ ਪਰਿਵਾਰ ਦੇ ਕੰਮ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,"
1 Disse mais o Senhor a Moisés e a Arão:
2 “ਕਹਾਥ ਦੇ ਪਰਿਵਾਰ-ਸਮੂਹ ਦੇ ਪਰਿਵਾਰਾਂ ਦੇ ਆਦਮੀਆ ਦੀ ਗਿਣਤੀ ਕਰੋ। (ਕਹਾਥ ਪਰਿਵਾਰ-ਸਮੂਹ ਲੇਵੀ ਦੇ ਪਰਿਵਾਰ-ਸਮੂਹ ਦਾ ਅੰਗ ਹੈ।)"
2 Tomai a soma dos filhos de Coate, dentre os filhos de Levi, pelas suas famílias, segundo as casas de seus pais,
3 ਤੀਹ ਅਤੇ ਪੰਜਾਹ ਸਾਲਾਂ ਦੀ ਉਮਰ ਦੇ ਵਿੱਚਕਾਰਲੇ ਆਦਮੀਆ ਦੀ ਗਿਣਤੀ ਕਰੋ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨਗੇ"
3 da idade de trinta anos para cima até os cinqüenta anos, de todos os que entrarem no serviço para fazerem o trabalho na tenda da revelação.
4 ਕਹਾਥੀ ਪਰਿਵਾਰ ਦਾ ਕੰਮ ਮੰਡਲੀ ਵਾਲੇ ਤੰਬੂ ਵਿੱਚਲੀਆ ਸਭ ਤੋਂ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਨਾ ਹੋਵੇਗਾ।"
4 Este será o serviço dos filhos de Coate; na tenda da revelação, no tocante as coisas santíssimas:
5 “ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸ ਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢੱਕ ਦੇਣਾ ਚਾਹੀਦਾ ਹੈ।"
5 Quando partir o arraial, Arão e seus filhos entrarão e, abaixando o véu do reposteiro, com ele cobrirão a arca do testemunho;
6 ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢੱਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ।"
6 por-lhe-ão por cima uma coberta de peles de golfinhos, e sobre ela estenderão um pano todo de azul, e lhe meterão os varais.
7 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਵਿੱਤਰ ਮੇਜ਼ ਉੱਤੇ ਨੀਲਾ ਕੱਪੜਾ ਵਿਛਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮੇਜ਼ ਉੱਤੇ ਪਲੇਟਾਂ ਚਮਚੇ ਅਤੇ ਕੌਲੀਆ ਅਤੇ ਪੀਣ ਦੀਆਂ ਭੇਟਾ ਵਾਲੇ ਜੱਗ ਰੱਖ ਦੇਣ। ਅਤੇ ਮੇਜ਼ ਉੱਤੇ ਰੋਟੀ ਰੱਖ ਦੇਣ।"
7 Sobre a mesa dos pães da proposição estenderão um pano de azul, e sobre ela colocarão os pratos, as colheres, as tigelas e os cântaros para as ofertas de libação; também o pão contínuo estará sobre ela.
8 ਫ਼ੇਰ ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਉੱਪਰ ਲਾਲ ਕੱਪੜਾ ਪਾ ਦਿਉ। ਫ਼ੇਰ ਹਰ ਚੀਜ਼ ਨੂੰ ਨਰਮ ਚਮੜੇ ਨਾਲ ਕੱਜ ਦਿਉ। ਫ਼ੇਰ ਮੇਜ਼ ਦੇ ਰਿੰਗ ਵਿੱਚ ਲਠਾ ਪਾ ਦਿਉ।"
8 Depois estender-lhe-ão por cima um pano de carmesim, o qual cobrirão com uma coberta de peles de golfinhos, e meterão à mesa os varais.
9 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਸ਼ਮਾਦਾਨ ਅਤੇ ਉਸ ਦੇ ਦੀਵਿਆਂ ਨੂੰ ਨੀਲੇ ਕੱਪੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਜਿਹੜੀਆਂ ਦੀਵਿਆ ਨੂੰ ਬਲਦਾ ਰੱਖਦੀਆ ਹਨ ਅਤੇ ਦੀਵਿਆ ਵਿੱਚ ਵਰਤੇ ਜਾਣ ਵਾਲੇ ਤੇਲ ਦੇ ਬਰਤਨਾਂ ਨੂੰ ਢੱਕ ਦੇਣ।"
9 Então tomarão um pano de azul, e cobrirão o candelabro da luminária, as suas lâmpadas, os seus espevitadores, os seus cinzeiros, e todos os seus vasos do azeite, com que o preparam;
10 ਫ਼ੇਰ ਸਭ ਕੁਝ ਨੂੰ ਨਰਮ ਚਮੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਕਣ ਵਾਲੀਆਂ ਲੱਠਾਂ ਉੱਤੇ ਰੱਖ ਦੇਣ।"
10 e o envolverão, juntamente com todos os seus utensílios, em uma coberta de peles de golfinhos, e o colocarão sobre os varais.
11 “ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸ ਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸ ਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲੱਠਾ ਫ਼ਸਾ ਦੇਣ।"
11 Sobre o altar de ouro estenderão um pano de azul, e com uma coberta de peles de golfinhos o cobrirão, e lhe meterão os varais.
12 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਖਾਸ ਚੀਜ਼ਾਂ ਨੂੰ ਇੱਕਤਰ ਕਰਨ ਜਿਹੜੀਆਂ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਵਰਤੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਕੱਠੀਆਂ ਕਰ ਲੈਣ ਅਤੇ ਨੀਲੇ ਕੱਪੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਨਰਮ ਚਮੜੇ ਨਾਲ ਢੱਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਚੀਜ਼ਾਂ ਨੂੰ ਚੁੱਕਣ ਵਾਲੇ ਫ਼ਰੇਮ ਉੱਤੇ ਰੱਖ ਦੇਣ।"
12 Também tomarão todos os utensílios do ministério, com que servem no santuário, envolvê-los-ão num pano de azul e, cobrindo-os com uma coberta de peles de golfinhos, os colocarão sobre os varais.
13 “ਉਨ੍ਹਾਂ ਨੂੰ ਚਾਹੀਦਾ ਹੈ ਕਿ ਕਾਂਸੀ ਦੀ ਜਗਵੇਦੀ ਵਿੱਚੋਂ ਰਾਖ ਝਾੜ ਦੇਣ ਅਤੇ ਇਸ ਉੱਤੇ ਬੈਂਗਨੀ ਕੱਪੜਾ ਪਾ ਦੇਣ।"
13 E, tirando as cinzas do altar, estenderão sobre ele um pano de púrpura;
14 ਫ਼ੇਰ ਉਨ੍ਹਾਂ ਨੂੰ ਇਹ ਸਾਰੀਆਂ ਚੀਜ਼ਾਂ ਇਕੱਠੀਆਂ ਕਰ ਲੈਣੀਆਂ ਚਾਹੀਦੀਆਂ ਹਨ ਜਿਹੜੀਆਂ ਜਗਵੇਦੀ ਉੱਤੇ ਉਪਾਸਨਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਹ ਅੱਗ ਵਾਲੇ ਭਾਂਡੇ ਹਨ, ਕਾਂਟੇ, ਕੜਛੇ ਅਤੇ ਕੌਲੇ ਉਨ੍ਹਾਂ ਨੂੰ ਇਹ ਚੀਜ਼ਾਂ ਕਾਂਸੀ ਦੀ ਜਗਵੇਦੀ ਉੱਤੇ ਰੱਖ ਦੇਣੀਆ ਚਾਹੀਦੀਆਂ ਹਨ। ਉਨ੍ਹਾਂ ਨੂੰ ਇਹ ਚੀਜ਼ਾਂ ਨਰਮ ਚਮੜੇ ਦੇ ਟੁਕੜੇ ਵਿੱਚ ਲਪੇਟ ਦੇਣੀਆ ਚਾਹੀਦੀਆਂ ਹਨ। ਫ਼ੇਰ ਉਨ੍ਹਾਂ ਨੂੰ ਜਗਵੇਦੀ ਦੇ ਕੜਿਆ ਵਿੱਚ ਇਸ ਨੂੰ ਚੁੱਕਣ ਲਈ ਛੜਾ ਪਾਉਣੀਆਂ ਚਾਹੀਦੀਆਂ ਹਨ।"
14 colocarão nele todos os utensílios com que o servem: os seus braseiros, garfos, as pás e as bacias, todos os utensílios do altar; e sobre ele estenderão uma coberta de peles de golfinhos, e lhe meterão os varais.
15 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਸਥਾਨ ਦੀਆ ਸਾਰੀਆਂ ਪਵਿੱਤਰ ਚੀਜ਼ਾ ਨੂੰ ਢੱਕਣ ਦਾ ਕੰਮ ਮੁਕਾ ਲੈਣਾ ਚਾਹੀਦਾ ਹੈ। ਫ਼ੇਰ ਕਹਾਥ ਪਰਿਵਾਰ ਦੇ ਆਦਮੀ ਅੰਦਰ ਜਾ ਸੱਕਦੇ ਹਨ ਅਤੇ ਇਨ੍ਹਾਂ ਚੀਜ਼ਾ ਨੂੰ ਚੁੱਕਣਾ ਸ਼ੁਰੂ ਕਰ ਸੱਕਦੇ ਹਨ ਇਸ ਤਰ੍ਹਾਂ ਉਹ ਪਵਿੱਤਰ ਸਥਾਨ ਨੂੰ ਨਹੀਂ ਛੂਹਣਗੇ ਅਤੇ ਮਰਨਗੇ ਨਹੀਂ।"
15 Quando Arão e seus filhos, ao partir o arraial, acabarem de cobrir o santuário e todos os seus móveis, os filhos de Coate virão para levá-lo; mas nas coisas sagradas não tocarão, para que não morram; esse é o cargo dos filhos de Coate na tenda da revelação.
16 “ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹੋਵੇਗਾ। ਉਹ ਪਵਿੱਤਰ ਸਥਾਨ ਲਈ ਅਤੇ ਉਸ ਵਿੱਚਲੀ ਹਰ ਚੀਜ਼ਾ ਲਈ ਜ਼ਿੰਮੇਵਾਰ ਹੋਵੇਗਾ। ਉਹ ਦੀਵਿਆਂ ਦੇ ਤੇਲ, ਸੁਗੰਧੀ, ਧੂਫ਼, ਹਰ ਰੋਜ਼ ਦੀ ਭੇਟ ਅਤੇ ਛਿੜਕਣ ਵਾਲੇ ਤੇਲ ਲਈ ਜ਼ਿੰਮੇਵਾਰ ਹੋਵੇਗਾ।”"
16 Eleazar, filho de Arão, o sacerdote, terá a seu cargo o azeite da luminária, o incenso aromático, a oferta contínua de cereais e o óleo da unção; isto é, terá a seu cargo todo o tabernáculo, e tudo o que nele há, o santuário e os seus móveis.
17 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,"
17 Disse mais o Senhor a Moisés e a Arão:
18 “ਹੋਸ਼ਿਆਰ ਰਹਿਣਾ! ਇਨ੍ਹਾਂ ਕਹਾਥੀ ਆਦਮੀਆ ਨੂੰ ਲੇਵੀ ਦੇ ਪਰਿਵਾਰ ਤੋਂ ਹਟਣ ਨਾ ਦੇਣਾ।"
18 Não cortareis a tribo das famílias dos coatitas do meio dos levitas;
19 ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸੱਕਣ ਅਤੇ ਮਰਨ ਨਾ। ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸ ਨੂੰ ਚੁੱਕਣ ਲਈ ਜ਼ਰੂਰਤ ਹੈ।"
19 mas isto lhes fareis, para que vivam e não morram, quando se aproximarem das coisas santíssimas: Arão e seus filhos entrarão e lhes designarão a cada um o seu serviço e o seu cargo;
20 ਜੇ ਤੁਸੀਂ ਅਜਿਹਾ ਨਹੀਂ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਕਹਾਥੀ ਆਦਮੀ ਅੰਦਰ ਚੱਲੇ ਜਾਣ ਅਤੇ ਪਵਿੱਤਰ ਚੀਜ਼ਾਂ ਵੱਲ ਤੱਕ ਲੈਣ। ਜੇ ਉਹ ਇੱਕ ਪਲ ਲਈ ਵੀ ਇਨ੍ਹਾਂ ਚੀਜ਼ਾ ਵੱਲ ਦੇਖ ਲੈਣਗੇ ਤਾਂ ਉਹ ਮਰ ਜਾਣਗੇ।”"
20 mas eles não entrarão a ver, nem por um momento, as coisas sagradas, para que não morram.
21 ਗੇਰਸ਼ੋਨ ਪਰਿਵਾਰ ਦੇ ਕੰਮ ਯਹੋਵਾਹ ਨੇ ਮੂਸਾ ਨੂੰ ਆਖਿਆ,"
21 Disse mais o Senhor a Moisés:
22 “ਗੇਰਸ਼ੋਨ ਪਰਿਵਾਰ ਦੇ ਸਾਰੇ ਬੰਦਿਆ ਦੀ ਗਿਣਤੀ ਕਰ। ਉਨ੍ਹਾਂ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਅਨੁਸਾਰ ਸੂਚੀ ਬਣਾ।"
22 Toma também a soma dos filhos de Gérsom segundo as casas de seus pais, segundo as suas famílias;
23 ਉਨ੍ਹਾਂ ਦੇ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨਗੇ।"
23 da idade de trinta anos para cima até os cinqüenta os contarás, a todos os que entrarem no serviço para fazerem o trabalho na tenda da revelação.
24 “ਇਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਉਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਕਰਨੀਆ ਚਾਹੀਦੀਆਂ ਹਨ।"
24 Este será o serviço das famílias dos gersonitas, ao servirem e ao levarem as cargas:
25 ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ।"
25 levarão as cortinas do tabernáculo, a tenda da revelação, a sua coberta, a coberta de peles de golfinhos, que está por cima, o reposteiro da porta da tenda da revelação,
26 ਉਨ੍ਹਾਂ ਨੂੰ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਦੇ ਪਰਦਿਆ ਨੂੰ ਵੀ ਚੁੱਕਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਵਿਹੜੇ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਪਰਦਿਆ ਲਈ ਵਰਤਿਆ ਜਾਣ ਵਾਲੀਆ ਸਾਰੀਆ ਚੀਜ਼ਾਂ, ਅਤੇ ਸਾਰੇ ਰਸਿਆ ਨੂੰ ਚੁੱਕਣਾ ਚਾਹੀਦਾ ਹੈ। ਗੇਰਸ਼ੋਨੀ ਆਦਮੀ ਉਸ ਹਰ ਗੱਲ ਲਈ ਜ਼ਿੰਮੇਵਾਰ ਹੋਣਗੇ ਜਿਹੜੀ ਇਨ੍ਹਾਂ ਚੀਜ਼ਾਂ ਨਾਲ ਸੰਬੰਧਿਤ ਹੈ ਅਤੇ ਕੀਤੀ ਜਾਣੀ ਚਾਹੀਦੀ ਹੈ।"
26 as cortinas do átrio, o reposteiro da porta do átrio, que está junto ao tabernáculo e junto ao altar em redor, as suas cordas, e todos os instrumentos do seu serviço; enfim tudo quanto se houver de fazer no tocante a essas coisas, nisso hão de servir.
27 ਹਾਰੂਨ ਅਤੇ ਉਸ ਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸ ਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।"
27 Todo o trabalho dos filhos dos gersonitas, em todo o seu cargo, e em todo o seu serviço, será segundo o mandado de Arão e de seus filhos; e lhes designareis os cargos em que deverão servir.
28 ਇਹ ਉਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ-ਸਮੂਹ ਦੇ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨਾ ਪਵੇਗਾ। ਜਾਜਕ ਹਾਰੂਨ ਦਾ ਪੁੱਤਰ, ਈਥਾਮਾਰ, ਉਨ੍ਹਾਂ ਦਾ ਨੇਤ੍ਰਤਵ ਕਰੇਗਾ।”"
28 Este é o serviço das famílias dos filhos dos gersonitas na tenda da revelação; e o seu trabalho estará sob a direção de Itamar, filho de Arão, o sacerdote.
29 ਮਰਾਰੀ ਪਰਿਵਾਰ ਦੇ ਕੰਮ “ਮਰਾਰੀ ਪਰਿਵਾਰ-ਸਮੂਹ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੇ ਸਾਰੇ ਆਦਮੀਆ ਦੀ ਗਿਣਤੀ ਕਰ।"
29 Quanto aos filhos de Merári, contá-los-ás segundo as suas famílias, segundo as casas e seus pais;
30 ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ 30 ਤੋਂ 50 ਸਾਲ ਦੇ ਵਿੱਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ।"
30 da idade de trinta anos para cima até os cinqüenta os contarás, a todos os que entrarem no serviço para fazerem o trabalho da tenda da revelação,
31 ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ।"
31 Este será o seu encargo, segundo todo o seu serviço na tenda da revelação: as armações do tabernáculo e os seus varais, as suas colunas e as suas bases,
32 ਉਨ੍ਹਾਂ ਨੂੰ ਉਹ ਟੇਕਾਂ ਵੀ ਚੁੱਕਣੀਆ ਚਾਹੀਦੀਆਂ ਹਨ ਜਿਹੜੀਆ ਵਿਹੜੇ ਦੇ ਆਲੇ-ਦੁਆਲੇ ਹਨ। ਉਨ੍ਹਾਂ ਨੂੰ ਥੜੇ, ਤੰਬੂ ਦੀਆਂ ਕਿੱਲੀਆ, ਰੱਸੇ ਅਤੇ ਹਰ ਉਹ ਚੀਜ਼ ਚੁੱਕਣੀ ਚਾਹੀਦੀ ਹੈ ਜਿਹੜੀ ਵਿਹੜੇ ਦੇ ਇਰਦ-ਗਿਰਦ ਥਮਲਿਆ ਲਈ ਵਰਤੀ ਜਾਂਦੀ ਹੈ। ਨਾਮਾ ਦੀ ਸੂਚੀ ਬਣਾਉ ਅਤੇ ਹਰੇਕ ਆਦਮੀ ਨੂੰ ਦੱਸੋ ਕਿ ਉਸ ਨੇ ਕੀ ਕਰਨਾ ਹੈ।"
32 como também as colunas do átrio em redor e as suas bases, as suas estacas e as suas cordas, com todos os seus objetos, e com todo o seu serviço; e por nome lhes designareis os objetos que ficarão a seu cargo.
33 ਇਹ ਗੱਲਾਂ ਹਨ ਜਿਹੜੀਆਂ ਮਰਾਰੀ ਪਰਿਵਾਰ ਦੇ ਲੋਕ, ਮੰਡਲੀ ਵਾਲੇ ਤੰਬੂ ਦੇ ਕੰਮ ਲਈ, ਸੇਵਾ ਵਜੋਂ ਕਰਨਗੇ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਉਨ੍ਹਾਂ ਦੇ ਕੰਮ ਲਈ ਜ਼ਿੰਮੇਵਾਰ ਹੋਵੇਗਾ।”"
33 Este é o serviço das famílias dos filhos de Merári, segundo todo o seu trabalho na tenda da revelação, sob a direção de Itamar, filho de Arão, o sacerdote.
34 ਲੇਵੀ ਪਰਿਵਾਰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਕਹਾਥੀ ਲੋਕਾਂ ਦੀ ਗਿਣਤੀ ਕੀਤੀ, ਉਨ੍ਹਾਂ ਨੇ ਉਨ੍ਹਾਂ ਦੀ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਅਨੁਸਾਰ ਗਿਣਤੀ ਕੀਤੀ,"
34 Moisés, pois, e Arão e os príncipes da congregação contaram os filhos dos coatitas, segundo as suas famílias, segundo as casas e seus pais,
35 ਉਨ੍ਹਾਂ ਨੇ 30 ਤੋਂ 50 ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ।"
35 da idade de trinta anos para cima até os cinqüenta, todos os que entraram no serviço para o trabalho na tenda da revelação;
36 ਕਹਾਥ ਪਰਿਵਾਰ ਦੇ 2,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ।"
36 os que deles foram contados, pois, segundo as suas famílias, eram dois mil setecentos e cinqüenta.
37 ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।"
37 Esses são os que foram contados das famílias dos coatitas, isto é, todos os que haviam de servir na tenda da revelação, aos quais Moisés e Arão contaram, conforme o mandado do Senhor por intermédio de Moisés.
38 ਗੇਰਸ਼ੋਨ ਦੇ ਪਰਿਵਾਰ-ਸਮੂਹ ਦੀ ਵੀ ਗਿਣਤੀ ਕੀਤੀ ਗਈ।"
38 Semelhantemente os que foram contados dos filhos de Gérsom segundo as suas famílias, segundo as casas de seus pais,
39 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ, ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨ ਵਾਲਾ ਖਾਸ ਕੰਮ ਦਿੱਤਾ ਗਿਆ ਸੀ।"
39 da idade de trinta anos para cima até os cinqüenta, todos os que entraram no serviço, para o trabalho na tenda da revelação,
40 ਗੇਰਸ਼ੋਨ ਪਰਿਵਾਰ-ਸਮੂਹ ਵਿੱਚ 2,630 ਆਦਮੀ ਅਜਿਹੇ ਸਨ ਜਿਹੜੇ ਇਸ ਯੋਗ ਸਨ।"
40 os que deles foram contados, segundo as suas famílias, segundo as casas de seus pais, eram dois mil seiscentos e trinta.
41 ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।"
41 Esses são os que foram contados das famílias dos filhos de Gérsom todos os que haviam de servir na tenda da revelação, aos quais Moisés e Arão contaram, conforme o mandado do Senhor.
42 ਇਸਤੋਂ ਇਲਾਵਾ ਮਰਾਰੀ ਪਰਿਵਾਰ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਵੀ ਕੀਤੀ ਗਈ।"
42 E os que foram contados das famílias dos filhos de Merári, segundo as suas famílias, segundo as casas de seus pais,
43 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ।"
43 da idade de trinta anos para cima até os cinqüenta, todos os que entraram no serviço, para o trabalho na tenda da revelação,
44 ਮਰਾਰੀ ਪਰਿਵਾਰ ਵਿੱਚ ਇਸ ਕੰਮ ਨੂੰ ਕਰਨ ਦੇ ਯੋਗ 3,250"
44 os que deles foram contados, segundo as suas famílias, eram três mil e duzentos.
45 ਇਸ ਲਈ ਮਰਾਰੀ ਪਰਿਵਾਰ-ਸਮੂਹ ਦੇ ਇਨ੍ਹਾਂ ਆਦਮੀਆ ਨੂੰ ਉਨ੍ਹਾਂ ਦਾ ਖਾਸ ਕੰਮ ਦਿੱਤਾ ਗਿਆ। ਮੂਸਾ ਅਤੇ ਹਾਰੂਨ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।"
45 Esses são os que foram contados das famílias dos filhos de Merári, aos quais Moisés e Arão contaram, conforme o mandado do Senhor por intermédio de Moisés.
46 ਇਸ ਲਈ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਨੇ ਹਰੇਕ ਪਰਿਵਾਰ ਅਤੇ ਹਰੇਕ ਪਰਿਵਾਰ-ਸਮੂਹ ਦੀ ਗਿਣਤੀ ਕੀਤੀ।"
46 Todos os que foram contados dos levitas, aos quais contaram Moisés e Arão e os príncipes de Israel, segundo as suas famílias, segundo as casas de seus pais,
47 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਵਿੱਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕੰਮ ਸਫ਼ਰ ਦੌਰਾਨ ਮੰਡਲੀ ਵਾਲੇ ਤੰਬੂ ਨੂੰ ਚੁੱਕਣਾ ਸੀ।"
47 da idade de trinta anos para cima até os cinqüenta, todos os que entraram no serviço para trabalharem e para levarem cargas na tenda da revelação,
48 ਕੁੱਲ ਗਿਣਤੀ 8,580 ਸੀ।"
48 os que deles foram contados eram oito mil quinhentos e oitenta.
49 ਇਸ ਤਰ੍ਹਾਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਕਿਹਾ ਸੀ, ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ। ਹਰੇਕ ਆਦਮੀ ਨੂੰ ਉਸਦਾ ਕੰਮ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸ ਨੇ ਕੀ ਕਰਨਾ ਸੀ। ਇਹ ਉਸੇ ਤਰ੍ਹਾਂ ਕੀਤਾ ਗਿਆ, ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਆਦੇਸ਼ ਦਿੱਤਾ ਸੀ।"
49 Conforme o mandado do Senhor foram contados por Moisés, cada qual segundo o seu serviço, e segundo o seu cargo; assim foram contados por ele, como o Senhor lhe ordenara.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?