1 ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ । ਦਾਊਦ ਦਾ ਇੱਕ ਗੀਤ। ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।"
2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।"
3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;"
4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”"
5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।"
6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।"
7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।"
8 ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।"
9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।"